Tue, 01 July 2025
Your Visitor Number :-   7816806
SuhisaverSuhisaver Suhisaver

ਸਾਬਕਾ ਸੈਨਿਕਾਂ ਦੀ ਰੈਲੀ 29 ਸਤੰਬਰ ਨੂੰ ਜਲੰਧਰ ਵਿਖੇ

Posted on:- 03-09-2013

-ਸ਼ਿਵ ਕੁਮਾਰ ਬਾਵਾ
        
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਸਤੰਬਰ 2013 ਨੂੰ ਸਾਬਕਾ ਸੈਨਿਕਾਂ ਦੀ ਰੈਲੀ ਕਟੋਚ ਸਟੇਡੀਅਮ ਜਲੰਧਰ ਕੈਂਟ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੈਨਾ ਮੁੱਖੀ ਜਨਰਲ ਵਿਕਰਮ ਸਿੰਘ ਹੋਣਗੇ। ਇਸ ਰੈਲੀ ਵਿੱਚ ਸਾਬਕਾ ਸੈਨਿਕਾਂ, ਸੇਵਾ ਕਰ ਰਹੇ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਰੈਲੀ ਵਿੱਚ ਸ਼ਾਮਲ ਹੋਣ ਲਈ ਪਿੰਡਾਂ ਪਿੰਡਾਂ ਪਿੰਡਾਂ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਨੂੰ ਬੱਸਾਂ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਸਾਬਕਾ ਸੈਨਿਕਾਂ ਨੂੰ ਰੈਲੀ ਵਿੱਚ ਪਹੁੰਚਾਉਣ ਅਤੇ ਵਾਪਸ ਪਿੰਡ ਤੱਕ ਜਾਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਇਹ ਵੀ ਦੱਸਿਆ ਕਿ ਰੈਲੀ ਵਿੱਚ ਸਾਬਕਾ ਅਤੇ ਉਨ੍ਹਾ ਦੇ ਪ੍ਰੀਵਾਰਾਂ ਲਈ ਵੱਖ ਵੱਖ ਸੁਵਿਧਾਵਾਂ ਲਈ ਕੈਂਪ ਜਿਵੇਂ ਕਿ ਡੀ ਪੀ ਡੀ ਓ, ਰਿਕਾਰਡ ਦਫ਼ਤਰ, ਮੈਡੀਕਲ, ਸ਼ਿਕਾਇਤ ਸੈਲ ਆਦਿ ਲਗਾਏ ਜਾਣਗੇ ਜਿਸ ਰਾਹੀਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਦੀਆਂ ਜੋ ਵੀ ਸਮੱਸਿਆਵਾਂ ਹੋਣਗੀਆਂ, ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। ਰੈਲੀ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਲਈ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਰੈਲੀ ਵਿੱਚ ਮੁੱਖ ਮਹਿਮਾਨ ਵੱਲੋਂ ਕੇਂਦਰੀ ਸੈਨਿਕ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਰੈਲੀ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਲਗਭਗ 7 ਤੋਂ 8 ਹਜ਼ਾਰ ਸਾਬਕਾ ਸੈਨਿਕ ਆ ਰਹੇ ਹਨ ਜਿਨ੍ਹਾਂ ਵਿਚੋਂ 2500 ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਬਕਾ ਸੈਨਿਕ ਸ਼ਾਮਲ ਹੋਣਗੇ। ਇਸ ਲਈ ਸਾਬਕਾ ਸੈਨਿਕਾਂ ਨੂੰ ਅਪੀਲ ਕੀਤੀ ਕਿ ਆਪ ਹੁੰਮ ਹੂੰਮਾ ਕੇ ਇਸ ਰੈਲੀ ਵਿੱਚ ਸ਼ਾਮਲ ਹੋਵੇ ਅਤੇ ਰੈਲੀ ਦਾ ਵੱਧ ਤੋ ਵੱਧ ਲਾਭ ਉਠਾਓ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ